introduction
ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਤੇਗਬਹਾਦਰ ਸਾਹਿਬ (੧੬੨੧-੧੬੭੫ ਈ.) ਦੁਆਰਾ ਉਚਾਰਣ ਕੀਤੇ ੫੭ ਸਲੋਕ ਅਤੇ ੫੯ ਸ਼ਬਦ ਦਰਜ ਹਨ। ਸਲੋਕ ਰਾਗ-ਮੁਕਤ ਅਤੇ ਸ਼ਬਦ ੧੫ ਵਖ-ਵਖ ਰਾਗਾਂ ਵਿਚ ਹਨ। ਇਨ੍ਹਾਂ ਵਿਚੋਂ ਤਿੰਨ ਸ਼ਬਦ ਰਾਗ ਮਾਰੂ ਵਿਚ ਉਚਾਰੇ ਗਏ ਹਨ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ ੧੦੦੮ ਉਪਰ ਦਰਜ ਹਨ। ਇਨ੍ਹਾਂ ਤਿੰਨਾਂ ਸ਼ਬਦਾਂ ਦੇ ਦੋ-ਦੋ ਬੰਦ ਹਨ। ਰਹਾਉ ਦਾ ਇਕ-ਇਕ ਬੰਦ ਇਨ੍ਹਾਂ ਬੰਦਾਂ ਤੋਂ ਵਖਰਾ ਹੈ।