ਮਃ ੧ ॥
ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥
ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥ ਉਨਾ੍ ਭਿ ਆਵਹਿ ਓਈ ਸਾਦ ॥
ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥
ਸਰਮ ਧਰਮ ਕਾ ਡੇਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥
ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ ਕਾਸਾਈ ॥
ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥
ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥
ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ ॥
ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥
ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ ॥
ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ॥੨॥



