ਮਃ ੧ ॥
ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥
ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥
ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥
ਸਹੁ ਵੇ ਜੀਆ ਅਪਣਾ ਕੀਆ ॥
ਅੰਨੁ ਨ ਖਾਇਆ ਸਾਦੁ ਗਵਾਇਆ ॥
ਬਹੁ ਦੁਖੁ ਪਾਇਆ ਦੂਜਾ ਭਾਇਆ ॥
ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥
ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥
ਪਗ ਉਪੇਤਾਣਾ॥ ਅਪਣਾ ਕੀਆ ਕਮਾਣਾ ॥
ਅਲੁ ਮਲੁ ਖਾਈ ਸਿਰਿ ਛਾਈ ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥
ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ ਜਾਣੈ ਫਿਰਿ ਪਛੁਤਾਣੀ ॥
ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥
ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥



