ਇਸ ਅਲਾਹਣੀ ਦੇ ਪਹਿਲੇ ਪਦੇ ਵਿਚ ਦੱਸਿਆ ਹੈ ਕਿ ਗੁਰ-ਸ਼ਬਦ ਨਾਲੋਂ ਟੁੱਟੇ ਹੋਏ ਮਨੁਖ ਜਨਮ-ਮਰਨ ਦੇ ਗੇੜ ਵਿਚ ਪਏ ਭਟਕਦੇ ਰਹਿੰਦੇ ਹਨ। ਪਰ ਜਿਹੜੇ ਗੁਰ-ਸ਼ਬਦ ਰਾਹੀਂ ਪ੍ਰਭੂ ਦੇ
ਨਾਮ ਨੂੰ ਸਿਮਰਦੇ ਹਨ, ਉਹ ਜਨਮ-ਮਰਨ ਦੇ ਗੇੜ ਵਿਚ ਪੈਣ ਤੋਂ ਬਚ ਜਾਂਦੇ ਹਨ। ਦੂਜੇ ਵਿਚ ਉਸ ਜਗਿਆਸੂ ਦਾ ਜਿਕਰ ਹੈ, ਜੋ ਪ੍ਰਭੂ ਦੇ ਨਾਮ ਵਿਚ ਲੀਨ ਹੋਇਆ, ਸਦਾ ਉਸ ਦੇ ਗੁਣ ਗਾਉਂਦਾ ਰਹਿੰਦਾ ਹੈ ਅਤੇ ਸੁਖ ਪ੍ਰਾਪਤ ਕਰ ਲੈਂਦਾ ਹੈ। ਤੀਜੇ ਪਦੇ ਵਿਚ ਦਰਸਾਇਆ ਹੈ ਕਿ ਸਾਧ-ਸੰਗਤ ਅਤੇ ਗੁਰ-ਸ਼ਬਦ ਦੀ ਸੋਝੀ ਤੋਂ ਬਿਨਾਂ ਮਨੁਖ ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਹਨ। ਇਸ ਕਾਰਣ ਉਹ ਪ੍ਰਭੂ ਦੀ ਦਰਗਾਹ ਵਿਚ ਸ਼ਰਮਸਾਰ ਹੁੰਦੇ ਹਨ। ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਜਗਿਆਸੂਆਂ ਦੇ ਮੁਖ ਪ੍ਰਭੂ-ਨਾਮ ਦੇ ਪ੍ਰੇਮ-ਰੰਗ ਨਾਲ ਨੂਰੋ-ਨੂਰ ਹੁੰਦੇ ਹਨ ਅਤੇ ਉਹ ਪ੍ਰਭੂ ਨਾਲ ਇਕ-ਮਿਕ ਹੋ ਜਾਂਦੇ ਹਨ। ਚੌਥੇ ਵਿਚ ਉਨ੍ਹਾਂ ਜਗਿਆਸੂਆਂ ਦੀ ਸੰਗਤ ਕਰਨ ਦੀ ਪ੍ਰੇਰਨਾ ਹੈ, ਜੋ ਸਦਾ ਪ੍ਰਭੂ ਦੀ ਸਿਫਤਿ-ਸਾਲਾਹ ਕਰਦੇ ਅਤੇ ਉਸ ਦੇ ਨਾਮ ਨੂੰ ਸਿਮਰਦੇ ਰਹਿੰਦੇ ਹਨ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ