ਪ੍ਰਭੂ ਦਾ ਪਿਆਰ ਧਨ-ਦੌਲਤ, ਤੀਰਥ, ਜਪ, ਤਪ, ਸੰਜਮ ਆਦਿਕ ਸਾਧਨਾਂ ਰਾਹੀਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਜਿਹੜਾ ਮਨੁਖ ਤਨੋ-ਮਨੋ ਪ੍ਰਭੂ ਨਾਲ ਜੁੜਦਾ ਹੈ, ਉਹੀ ਉਸ ਦੇ ਪਿਆਰ ਦਾ ਪਾਤਰ ਬਣਦਾ ਹੈ। ਉਸ ਦਾ ਮਨ ਪ੍ਰਭੂ ਦੇ
ਨਾਮ ਵਿਚ ਸਦਾ ਲੀਨ ਰਹਿੰਦਾ ਹੈ। ਉਹ ਪ੍ਰਭੂ ਤੋਂ ਇਲਾਵਾ ਕਿਸੇ ਹੋਰ ਪਾਸੇ ਨਹੀਂ ਜਾਂਦਾ। ਨਿਮਰ ਸੁਭਾਅ ਕਾਰਣ ਉਹ ਸਦਾ ਖੇੜੇ ਵਿਚ ਰਹਿੰਦਾ ਹੈ। ਉਸ ਲਈ ਜਪ, ਤਪ ਆਦਿਕ ਸਾਧਨਾਂ ਤੋਂ ਮਿਲੀ ਵਡਿਆਈ ਅਤੇ ਸੰਸਾਰਕ ਸੁਖ-ਸਹੂਲਤਾਂ ਪ੍ਰਭੂ-ਪ੍ਰੇਮ ਦੇ ਸਾਹਮਣੇ ਤੁਛ ਹੁੰਦੇ ਹਨ। ਦੂਜੇ ਪਾਸੇ
ਮਾਇਆ ਦੇ ਮੋਹ ਵਿਚ ਫਸਿਆ ਮਨੁਖ ਦੁਨਿਆਵੀ ਸੁਖ-ਸਹੂਲਤਾਂ ਦੇ ਬਾਵਜੂਦ ਵੀ ਦੁਖੀ ਹੀ ਰਹਿੰਦਾ ਹੈ।
ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥
ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥
-ਗੁਰੂ ਗ੍ਰੰਥ ਸਾਹਿਬ ੧੩੬੪
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਇਸ ਸਲੋਕ ਵਿਚ ਦੱਸਿਆ ਗਿਆ ਹੈ ਕਿ ਚੰਚਲਤਾ ਨਾਲ ਭਰਿਆ ਹੰਕਾਰੀ ਮਨੁਖ ਚਾਹੇ ਕਿੰਨੀ ਹੀ ਦੌਲਤ-ਸ਼ੌਹਰਤ ਹਾਸਲ ਕਰ ਲਵੇ, ਪਰ ਅੰਦਰੋਂ ਉਹ ਖਾਲੀ ਅਤੇ ਦੁਖੀ ਹੀ ਹੁੰਦਾ ਹੈ। ਦੂਜੇ ਪਾਸੇ ਚਿੱਕੜ ਬੜੀ ਨੀਵੀਂ ਤੇ ਡੂੰਘੀ ਥਾਂ ਹੁੰਦਾ ਹੈ, ਪਰ ਉਸੇ ਚਿੱਕੜ ਵਿਚ ਕਿੰਨਾ ਸੋਹਣਾ ਕਮਲ ਦਾ ਫੁੱਲ ਪੈਦਾ ਹੁੰਦਾ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਹੰਕਾਰ ਦੁਖਾਂ ਦਾ ਕਾਰਣ ਬਣਦਾ ਹੈ, ਜਦਕਿ ਦੂਜੇ ਪਾਸੇ ਨਿਮਰਤਾ ਅਨੰਦ ਅਤੇ ਪ੍ਰਸੰਨਤਾ ਪੈਦਾ ਕਰਦੀ ਹੈ।