Guru Granth Sahib Logo
  
ਪ੍ਰਭੂ ਦਾ ਪਿਆਰ ਧਨ-ਦੌਲਤ, ਤੀਰਥ, ਜਪ, ਤਪ, ਸੰਜਮ ਆਦਿਕ ਸਾਧਨਾਂ ਰਾਹੀਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਜਿਹੜਾ ਮਨੁਖ ਤਨੋ-ਮਨੋ ਪ੍ਰਭੂ ਨਾਲ ਜੁੜਦਾ ਹੈ, ਉਹੀ ਉਸ ਦੇ ਪਿਆਰ ਦਾ ਪਾਤਰ ਬਣਦਾ ਹੈ। ਉਸ ਦਾ ਮਨ ਪ੍ਰਭੂ ਦੇ ਨਾਮ ਵਿਚ ਸਦਾ ਲੀਨ ਰਹਿੰਦਾ ਹੈ। ਉਹ ਪ੍ਰਭੂ ਤੋਂ ਇਲਾਵਾ ਕਿਸੇ ਹੋਰ ਪਾਸੇ ਨਹੀਂ ਜਾਂਦਾ। ਨਿਮਰ ਸੁਭਾਅ ਕਾਰਣ ਉਹ ਸਦਾ ਖੇੜੇ ਵਿਚ ਰਹਿੰਦਾ ਹੈ। ਉਸ ਲਈ ਜਪ, ਤਪ ਆਦਿਕ ਸਾਧਨਾਂ ਤੋਂ ਮਿਲੀ ਵਡਿਆਈ ਅਤੇ ਸੰਸਾਰਕ ਸੁਖ-ਸਹੂਲਤਾਂ ਪ੍ਰਭੂ-ਪ੍ਰੇਮ ਦੇ ਸਾਹਮਣੇ ਤੁਛ ਹੁੰਦੇ ਹਨ। ਦੂਜੇ ਪਾਸੇ ਮਾਇਆ ਦੇ ਮੋਹ ਵਿਚ ਫਸਿਆ ਮਨੁਖ ਦੁਨਿਆਵੀ ਸੁਖ-ਸਹੂਲਤਾਂ ਦੇ ਬਾਵਜੂਦ ਵੀ ਦੁਖੀ ਹੀ ਰਹਿੰਦਾ ਹੈ।
ਜਾ ਕੋ ਪ੍ਰੇਮ ਸੁਆਉ ਹੈ   ਚਰਨ ਚਿਤਵ ਮਨ ਮਾਹਿ
ਨਾਨਕ  ਬਿਰਹੀ ਬ੍ਰਹਮ ਕੇ   ਆਨ ਕਤਹੂ ਜਾਹਿ ॥੮॥
-ਗੁਰੂ ਗ੍ਰੰਥ ਸਾਹਿਬ ੧੩੬੪
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਇਸ ਸਲੋਕ ਵਿਚ ਦੱਸਿਆ ਗਿਆ ਹੈ ਕਿ ਜਿਸ ਨੂੰ ਪ੍ਰਭੂ ਦੇ ਪ੍ਰੇਮ ਵਿਚ ਹੀ ਅਨੰਦ ਪ੍ਰਾਪਤ ਹੋ ਜਾਵੇ, ਉਹ ਹਮੇਸ਼ਾ ਪ੍ਰਭੂ ਦੇ ਚਰਨਾਂ ਦਾ ਧਿਆਨ ਧਰਦਾ ਹੈ। ਭਾਵ, ਪ੍ਰਭੂ ਦੇ ਪਿਆਰ ਵਿਚ ਲੀਨ ਹੋ ਕੇ ਉਸ ਦੇ ਨਾਮ ਦਾ ਰਸ ਮਾਣਦਾ ਰਹਿੰਦਾ ਹੈ। ਪ੍ਰਭੂ-ਪ੍ਰੇਮ ਹੀ ਉਸ ਲਈ ਜੀਵਨ-ਦਰਸ਼ਨ ਜਾਂ ਦਰਸ਼ਨ-ਮਾਰਗ ਹੋ ਨਿੱਬੜਦਾ ਹੈ।
 
ਪ੍ਰਭੂ ਨੂੰ ਦਿਲੋਂ ਪ੍ਰੇਮ ਕਰਨ ਵਾਲੇ ਅਜਿਹੇ ਮਨੁਖ ਕਿਤੇ ਹੋਰ ਨਹੀਂ ਜਾਂਦੇ। ਉਹ ਹਮੇਸ਼ਾ ਪ੍ਰਭੂ ਦੇ ਹੁਕਮ ਜਾਂ ਉਸ ਦੀ ਰਜਾ ਵਿਚ ਹੀ ਆਪਣੀ ਆਸਥਾ ਬਣਾਈ ਰਖਦੇ ਹਨ।
Tags