Guru Granth Sahib Logo
  
ਇਨ੍ਹਾਂ ਸਲੋਕਾਂ ਵਿਚ ਦੱਸਿਆ ਗਿਆ ਹੈ ਮਨੁਖਾ ਸਰੀਰ ਅਉਗਣਾਂ ਨਾਲ ਭਰਿਆ ਹੋਇਆ ਹੈ। ਇਸ ਸਰੀਰ ਅਤੇ ਨਾਸ਼ਮਾਨ ਸੰਸਾਰਕ ਪਦਾਰਥਾਂ ’ਤੇ ਮਾਣ ਕਰਨਾ ਮੂਰਖਤਾ ਹੈ। ਪ੍ਰਭੂ ਦਾ ਨਾਮ ਹੀ ਸਦੀਵੀ ਤੇ ਸਦਾ ਨਾਲ ਨਿਭਣ ਵਾਲਾ ਹੈ। ਗੁਰ-ਸ਼ਬਦ ਦੀ ਬਰਕਤ ਦੁਆਰਾ ਪ੍ਰਭੂ ਦੇ ਨਾਮ ਦਾ ਸਿਮਰਨ ਕਰਨ ਨਾਲ ਹੀ ਮਨੁਖ ਦਾ ਜੀਵਨ ਸਫਲ ਹੁੰਦਾ ਹੈ। ਉਸ ਦੇ ਤਮਾਮ ਰੋਗ, ਸੋਗ ਅਤੇ ਵਿਕਾਰ ਦੂਰ ਹੁੰਦੇ ਹਨ। ਸੱਚਾ ਸੁਖ ਪ੍ਰਭੂ ਦੇ ਨਾਮ-ਸਿਮਰਨ ਵਿਚ ਹੈ। ਨਾਮ-ਸਿਮਰਨ ਕਰਨ ਵਾਲੇ ਜਗਿਆਸੂ ਦਾ ਜਿਥੇ ਆਪਣਾ ਜੀਵਨ ਸਫਲ ਹੁੰਦਾ ਹੈ, ਉਥੇ ਉਸ ਦਾ ਸੰਗ ਕਰਨ ਵਾਲੇ ਵੀ ਸਫਲ ਹੋ ਜਾਂਦੇ ਹਨ। ਪ੍ਰਭੂ ਦੇ ਅਮੋਲਕ ਨਾਮ ਦੀ ਇਹ ਦਾਤ ਸਾਧ-ਸੰਗਤ ਦੁਆਰਾ ਪ੍ਰਾਪਤ ਹੁੰਦੀ ਹੈ। ਸਾਧ-ਸੰਗਤ ਧਵਿਚ ਜੁੜ ਕੇ ਨਾਮ-ਸਿਮਰਨ ਕਰਨ ਨਾਲ ਜਗਿਆਸੂ ਸਰਵ-ਵਿਆਪਕ ਪ੍ਰਭੂ ਵਿਚ ਸਮਾਅ ਕੇ ਸਦੀਵੀ ਸੁਖ ਪ੍ਰਾਪਤ ਕਰ ਲੈਂਦੇ ਹਨ।
ਸਿਮਰਣੰ ਗੋਬਿੰਦ ਨਾਮੰ   ਉਧਰਣੰ ਕੁਲ ਸਮੂਹਣਹ
ਲਬਧਿਅੰ ਸਾਧ ਸੰਗੇਣ   ਨਾਨਕ  ਵਡਭਾਗੀ ਭੇਟੰਤਿ ਦਰਸਨਹ ॥੨੧॥
-ਗੁਰੂ ਗ੍ਰੰਥ ਸਾਹਿਬ ੧੩੬੧
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਇਸ ਸਲੋਕ ਵਿਚ ਦੱਸਿਆ ਗਿਆ ਹੈ ਕਿ ਗਰੀਬ ਨਿਵਾਜ ਦੀ ਯਾਦ ਨੂੰ ਹਮੇਸ਼ਾ ਹਿਰਦੇ ਵਿਚ ਵਸਾਉਣ ਦਾ ਅਸਰ ਆਉਣ ਵਾਲੀਆਂ ਪੀੜ੍ਹੀਆਂ ਤਕ ਪੁੱਜਦਾ ਹੈ। ਕਿਉਂਕਿ ਜਿਨਾਂ ਦੇ ਹਿਰਦੇ ਵਿਚ ਅਜਿਹਾ ਅਹਿਸਾਸ ਹੁੰਦਾ ਹੈ, ਉਹ ਆਪਣੇ ਅਭਿਆਸ ਰਾਹੀਂ ਚੌਗਿਰਦੇ ਦਾ ਦਿਲ ਖਿੱਚ ਅਤੇ ਜਿੱਤ ਲੈਂਦੇ ਹਨ ਤੇ ਉਨ੍ਹਾਂ ਨੂੰ ਮਿਲਣ ਵਾਲਾ ਸਤਿਕਾਰ ਆਉਣ ਵਾਲੀਆਂ ਪੀੜ੍ਹੀਆਂ ਤਕ ਜਾ ਪੁੱਜਦਾ ਹੈ।

ਅਜਿਹਾ ਅਵਸਰ ਸਤਿ-ਪੁਰਸ਼ਾਂ ਦੀ ਸੰਗਤ ਵਿਚ ਮਿਲਦਾ ਹੈ, ਜਿਨ੍ਹਾਂ ਦੀ ਨੇੜਤਾ ਤਾਂ ਹੀ ਨਸੀਬ ਹੁੰਦੀ ਹੈ, ਜੇ ਅਸੀਂ ਉਸ ਨੇੜਤਾ ਦੇ ਯੋਗ ਹੋ ਸਕੀਏ।
Tags