ਇਨ੍ਹਾਂ
ਸਲੋਕਾਂ ਵਿਚ ਦੱਸਿਆ ਗਿਆ ਹੈ ਮਨੁਖਾ ਸਰੀਰ ਅਉਗਣਾਂ ਨਾਲ ਭਰਿਆ ਹੋਇਆ ਹੈ। ਇਸ ਸਰੀਰ ਅਤੇ ਨਾਸ਼ਮਾਨ ਸੰਸਾਰਕ ਪਦਾਰਥਾਂ ’ਤੇ ਮਾਣ ਕਰਨਾ ਮੂਰਖਤਾ ਹੈ। ਪ੍ਰਭੂ ਦਾ
ਨਾਮ ਹੀ ਸਦੀਵੀ ਤੇ ਸਦਾ ਨਾਲ ਨਿਭਣ ਵਾਲਾ ਹੈ। ਗੁਰ-ਸ਼ਬਦ ਦੀ ਬਰਕਤ ਦੁਆਰਾ ਪ੍ਰਭੂ ਦੇ ਨਾਮ ਦਾ ਸਿਮਰਨ ਕਰਨ ਨਾਲ ਹੀ ਮਨੁਖ ਦਾ ਜੀਵਨ ਸਫਲ ਹੁੰਦਾ ਹੈ। ਉਸ ਦੇ ਤਮਾਮ ਰੋਗ, ਸੋਗ ਅਤੇ ਵਿਕਾਰ ਦੂਰ ਹੁੰਦੇ ਹਨ। ਸੱਚਾ ਸੁਖ ਪ੍ਰਭੂ ਦੇ ਨਾਮ-ਸਿਮਰਨ ਵਿਚ ਹੈ। ਨਾਮ-ਸਿਮਰਨ ਕਰਨ ਵਾਲੇ ਜਗਿਆਸੂ ਦਾ ਜਿਥੇ ਆਪਣਾ ਜੀਵਨ ਸਫਲ ਹੁੰਦਾ ਹੈ, ਉਥੇ ਉਸ ਦਾ ਸੰਗ ਕਰਨ ਵਾਲੇ ਵੀ ਸਫਲ ਹੋ ਜਾਂਦੇ ਹਨ। ਪ੍ਰਭੂ ਦੇ ਅਮੋਲਕ ਨਾਮ ਦੀ ਇਹ ਦਾਤ ਸਾਧ-ਸੰਗਤ ਦੁਆਰਾ ਪ੍ਰਾਪਤ ਹੁੰਦੀ ਹੈ। ਸਾਧ-ਸੰਗਤ ਧਵਿਚ ਜੁੜ ਕੇ ਨਾਮ-ਸਿਮਰਨ ਕਰਨ ਨਾਲ ਜਗਿਆਸੂ ਸਰਵ-ਵਿਆਪਕ ਪ੍ਰਭੂ ਵਿਚ ਸਮਾਅ ਕੇ ਸਦੀਵੀ ਸੁਖ ਪ੍ਰਾਪਤ ਕਰ ਲੈਂਦੇ ਹਨ।
ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥
ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖੵਣਃ ॥੨੨॥
-ਗੁਰੂ ਗ੍ਰੰਥ ਸਾਹਿਬ ੧੩੬੧
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਮਨ ਦੀ ਗੱਲ ਚਿਹਰੇ ਤੋਂ ਪੜ੍ਹੀ ਜਾ ਸਕਦੀ ਹੈ। ਕਿਉਂਕਿ ਮਨ ਦੇ ਹਾਵ-ਭਾਵ ਚਿਹਰੇ ’ਤੇ ਆ ਜਾਂਦੇ ਹਨ, ਜਿਨ੍ਹਾਂ ਨੂੰ ਸਿਆਣੇ ਲੋਕ ਅਸਾਨੀ ਨਾਲ ਪੜ੍ਹ ਲੈਂਦੇ ਹਨ। ਬੇਸ਼ਕ ਅੱਖਾਂ ਰਾਹੀਂ ਬਾਹਰਲਾ ਜਗਤ ਨਜ਼ਰ ਆਉਂਦਾ ਹੈ, ਪਰ ਅੱਖਾਂ ਵਿਚੋਂ ਅੰਦਰਲੀ ਗੱਲ ਵੀ ਪੜ੍ਹੀ ਜਾ ਸਕਦੀ ਹੈ।
ਜਿਨਾਂ ਦੇ ਹਿਰਦੇ ਵਿਚ ਸਤਿ-ਸੰਗਤ ਦੀ ਇੱਛਾ ਹੋਵੇ, ਸਾਧ-ਸੰਗਤ ਦਾ ਚਾਅ ਹੋਵੇ ਅਤੇ ਮੱਥੇ ’ਤੇ ਅਜਿਹੇ ਅਹਿਸਾਸ ਡੁੱਲ-ਡੁੱਲ ਪੈਂਦੇ ਹੋਣ, ਉਨ੍ਹਾਂ ਨੂੰ ਹੀ ਸਾਧ-ਸੰਗਤ ਵਿਚ ਵਿਚਰਨ ਦਾ ਅਵਸਰ ਮਿਲਦਾ ਹੈ, ਜਿਸ ਨਾਲ ਉਨ੍ਹਾਂ ਦੇ ਸਭ ਦੋਸ਼ ਮਿਟ ਜਾਂਦੇ ਹਨ ਤੇ ਉਨ੍ਹਾਂ ਦੇ ਸਾਹਮਣੇ ਕਾਇਨਾਤ ਦਾ ਸੱਚ ਪ੍ਰਤੱਖ ਹੋ ਜਾਂਦਾ ਹੈ।