ੴ ਸਤਿਗੁਰ ਪ੍ਰਸਾਦਿ ॥
ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥
ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥
ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥
ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥
ਨਾਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥
ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥
ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥
-ਗੁਰੂ ਗ੍ਰੰਥ ਸਾਹਿਬ ੭੪-੭੫