ਇਸ
ਪਉੜੀ ਵਿਚ ਪਹਿਲੇ ਪੰਜ ਗੁਰੂ ਸਾਹਿਬਾਨ ਦੀ ਮਹਿਮਾ ਦਾ ਗੁਣਗਾਨ ਕਰਦੇ ਹੋਏ ਦੱਸਿਆ ਗਿਆ ਹੈ ਕਿ ਜਿਵੇਂ ਪਹਿਲੇ ਚਾਰ ਗੁਰੂ ਸਾਹਿਬਾਨ ਨੇ ਆਪਣੇ ਜੀਵਨ-ਕਾਲ ਵਿਚ ਮਨੁਖਤਾ ਦਾ ਉਧਾਰ ਕੀਤਾ, ਉਸੇ ਪਰੰਪਰਾ ਨੂੰ ਗੁਰੂ ਅਰਜਨ ਸਾਹਿਬ ਅੱਗੇ ਤੋਰ ਰਹੇ ਹਨ। ਪਹਿਲੇ ਚਾਰ ਗੁਰੂ ਸਾਹਿਬਾਨ ਵਾਂਗ ਹੀ ਗੁਰੂ ਅਰਜਨ ਸਾਹਿਬ ਦਾ ਨੂਰ ਵੀ ਖੂਬ ਚਮਕ-ਦਮਕ ਰਿਹਾ ਹੈ। ਸਵੇਰ ਤੋਂ ਸ਼ਾਮ ਤਕ, ਭਾਵ ਹਰ ਸਮੇਂ, ਗੁਰੂ ਸਾਹਿਬ ਗਿਆਨ ਦੇ ਚਾਨਣ ਨਾਲ ਪੂਰੀ ਸ੍ਰਿਸ਼ਟੀ ਨੂੰ ਪ੍ਰਕਾਸ਼ਮਾਨ ਕਰ ਰਹੇ ਹਨ। ਸੱਚੇ ਪ੍ਰਭੂ ਵੱਲੋਂ ਮਿਲੀ ਸੱਚੇ
ਨਾਮ ਦੀ ਬਰਕਤ ਨਾਲ ਗੁਰੂ ਅਰਜਨ ਸਾਹਿਬ ਦੀ ਵਡਿਆਈ ਦਿਨ ਦੁਗਣੀ ਤੇ ਰਾਤ ਚੌਗੁਣੀ ਵਧ ਰਹੀ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ