Guru Granth Sahib Logo
  
ਗੁਰੂ ਗ੍ਰੰਥ ਸਾਹਿਬ ਵਿਚ ‘ਸਵਯੇ ਸ੍ਰੀ ਮੁਖਬਾਕੵ’ ਸਿਰਲੇਖ ਅਧੀਨ ਦੋ ਜੁੱਟਾਂ ਵਿਚ ਰਚੇ ੨੦ (੯+੧੧) ਸਵੱਈਏ ਸੰਕਲਿਤ ਹਨ। ਇਹ ਗੁਰੂ ਅਰਜਨ ਸਾਹਿਬ ਦੁਆਰਾ ਆਪਣੇ ਪਾਵਨ ਮੁਖ ਤੋਂ ਉਚਾਰਣ ਕੀਤੇ ਬਚਨ ਹਨ। ਪਹਿਲੇ ਜੁੱਟ ਦੇ ੯ ਸਵੱਈਆਂ ਵਿਚ ਗੁਰੂ ਅਰਜਨ ਸਾਹਿਬ ਦੁਆਰਾ ਪ੍ਰਭੂ ਦੀ ਉਸਤਤਿ ਕੀਤੀ ਗਈ ਹੈ। ਪ੍ਰਭੂ ਦੀ ਸਰਬ-ਵਿਆਪਕਤਾ ਨੂੰ ਦਰਸਾਇਆ ਗਿਆ ਹੈ ਅਤੇ ਉਸ ਦੇ ਗੁਣਾਂ ਦਾ ਗਾਇਨ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਪ੍ਰਭੂ ਦਾ ਨਾਮ ਅੰਮ੍ਰਿਤ ਹੈ। ਨਾਮ ਦੇ ਸਿਮਰਨ ਨਾਲ ਸਾਰੇ ਸੁਖ ਪ੍ਰਾਪਤ ਹੁੰਦੇ ਹਨ ਅਤੇ ਪਾਪ ਦੂਰ ਹੋ ਜਾਂਦੇ ਹਨ। ਜਿਨ੍ਹਾਂ ਉੱਤੇ ਵੀ ਪ੍ਰਭੂ ਪ੍ਰਸੰਨ ਹੁੰਦਾ ਹੈ, ਉਨ੍ਹਾਂ ਨੂੰ ਸਾਧ-ਸੰਗਤ ਦੀ ਦਾਤ ਪ੍ਰਾਪਤ ਹੁੰਦੀ ਹੈ। ਇਸ ਦਾਤ ਸਦਕਾ ਉਹ ਪ੍ਰਭੂ ਦੇ ਨਾਮ ਦਾ ਰਸ ਮਾਣਦੇ ਹਨ ਤੇ ਤ੍ਰਿਪਤ ਹੋ ਜਾਂਦੇ ਹਨ। ਗੁਰੂ ਨਾਨਕ ਸਾਹਿਬ ਪ੍ਰਤੀ ਅਪਾਰ ਸ਼ਰਧਾ ਅਤੇ ਅਕੀਦਤ ਨੂੰ ਵੀ ਇਨ੍ਹਾਂ ਸਵੱਈਆਂ ਵਿਚ ਪੇਸ਼ ਕੀਤਾ ਗਿਆ ਹੈ। ਪ੍ਰਭੂ ਅਤੇ ਗੁਰੂ ਨਾਨਕ ਸਾਹਿਬ ਦੀ ਅਭੇਦਤਾ ਨੂੰ ਦਰਸਾਉਂਦਿਆਂ ਗੁਰੂ ਅਰਜਨ ਸਾਹਿਬ ਉਨ੍ਹਾਂ ਤੋਂ ਬਲਿਹਾਰ ਜਾਂਦੇ ਹਨ। ਅੰਤ ਵਿਚ ਗੁਰੂ ਨਾਨਕ ਸਾਹਿਬ ਨੂੰ ਕਲਜੁਗ ਦੇ ਅਗਿਆਨ-ਹਨ੍ਹੇਰੇ ਨੂੰ ਦੂਰ ਕਰਨ ਵਾਲਾ ਦੀਪਕ ਕਿਹਾ ਗਿਆ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags