ਇਨ੍ਹਾਂ
ਸਵੱਈਆਂ ਵਿਚ ਗੁਰੂ ਅਰਜਨ ਸਾਹਿਬ ਦੁਆਰਾ ਮਨੁਖ ਨੂੰ ਉਸ ਦੀ ਅਣਗਹਿਲੀ ਅਤੇ ਅਕ੍ਰਿਤਘਣਤਾ ਦਾ ਅਹਿਸਾਸ ਕਰਵਾਇਆ ਹੈ। ਉਹ ਸੰਸਾਰਕ ਵਸਤੂਆਂ ਵਿਚ ਜਿਆਦਾ ਰੁਚਿਤ ਹੋਣ ਕਰ ਕੇ ਅਧਿਆਤਮ ਦੇ ਰਸਤੇ ਤੋਂ ਭਟਕ ਜਾਂਦਾ ਹੈ। ਇਨ੍ਹਾਂ ਛਿਣ-ਭੰਗਰ ਮਾਇਕੀ ਪਦਾਰਥਾਂ ਦੇ ਸੁਖ ਵਿਚ ਖਚਿਤ ਹੋਏ ਮਨੁਖ ਨੂੰ ਅਖੀਰ ਸਭ ਕੁਝ ਛੱਡ ਕੇ ਇਥੋਂ ਖਾਲੀ ਹੱਥ ਹੀ ਜਾਣਾ ਪੈਂਦਾ ਹੈ ਅਤੇ ਅਣਗਿਣਤ ਜੂਨਾਂ ਵਿਚ ਭਟਕਣ ਦੇ ਦੁਖ ਭੋਗਣੇ ਪੈਂਦੇ ਹਨ। ਜਦਕਿ ਪ੍ਰਭੂ ਦੇ
ਨਾਮ ਨਾਲ ਜੁੜਣ ਵਾਲਾ ਮਨੁਖ ਮਾਇਕੀ ਪਦਾਰਥਾਂ ਦੇ ਮੋਹ ਤੋਂ
ਮੁਕਤ ਹੋ ਕੇ ਸੰਸਾਰ ਤੋਂ ਆਪਣਾ ਜੀਵਨ ਸਫਲ ਕਰ ਜਾਂਦਾ ਹੈ। ਮਨੁਖੀ-ਜੀਵਨ ਦਾ ਅਸਲ ਉਦੇਸ਼ ਪ੍ਰਭੂ-ਭਗਤੀ ਰਾਹੀਂ ਪ੍ਰਭੂ ਦੀ ਦਰਗਾਹ ਵਿਚ ਪ੍ਰਵਾਨ ਹੋਣਾ ਹੀ ਹੈ। ਜਿਹੜੇ ਮਨੁਖ ਪ੍ਰਭੂ ਦੇ ਨਾਮ ਦਾ ਸਿਮਰਨ ਕਰਦੇ ਹਨ, ਉਨ੍ਹਾ ਦੇ ਸਾਰੇ ਅਉਗੁਣ, ਵਿਕਾਰ ਅਤੇ ਦੁਖ ਦੂਰ ਹੋ ਜਾਂਦੇ ਹਨ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ