Guru Granth Sahib Logo
  
ਇਸ ਬਾਣੀ ਵਿਚ ਗੁਰੂ ਅਮਰਦਾਸ ਸਾਹਿਬ ਦੇ ਜੋਤੀ-ਜੋਤਿ ਸਮਾਉਣ ਦੇ ਸਮੇਂ ਦਾ ਵਰਣਨ ਕੀਤਾ ਗਿਆ ਹੈ। ਇਸ ਵਿਚ ਬਾਬਾ ਸੁੰਦਰ ਜੀ ਨੇ ਗੁਰੂ ਅਮਰਦਾਸ ਸਾਹਿਬ ਦਾ ਸਿਖ-ਸੰਗਤਾਂ ਨੂੰ ਦਿੱਤਾ ਅੰਤਲਾ ਉਪਦੇਸ਼ ਦਰਜ ਕੀਤਾ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਗੁਰੂ ਅਮਰਦਾਸ ਸਾਹਿਬ ਆਪਣੇ ਅੰਤਲੇ ਸਮੇਂ ਤਕ ਗੁਰ-ਸ਼ਬਦ ਰਾਹੀਂ ਪ੍ਰਭੂ ਦੇ ਨਾਮ ਨੂੰ ਸਿਮਰਦੇ ਰਹੇ। ਉਨ੍ਹਾਂ ਨੇ ਗੁਰਸਿਖਾਂ ਅਤੇ ਸਾਕ-ਸੰਬੰਧੀਆਂ ਨੂੰ ਸੱਦ ਕੇ ਉਪਦੇਸ਼ ਦਿੱਤਾ ਕਿ ਮੌਤ ਨੂੰ ਟਾਲਿਆ ਨਹੀਂ ਜਾ ਸਕਦਾ। ਇਸ ਨੂੰ ਪ੍ਰਭੂ ਦੇ ਭਾਣੇ ਵਾਂਗ ਸਵੀਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਅਕਾਲ-ਚਲਾਣੇ ਮਗਰੋਂ ਬੇਲੋੜੀਆਂ ਰਸਮਾਂ ਨਹੀਂ ਕਰਨੀਆਂ। ਪ੍ਰਭੂ ਦਾ ਕੀਰਤਨ ਅਤੇ ਕਥਾ ਕਰਨੀ ਹੈ। ਇਸ ਤੋਂ ਬਾਅਦ ਗੁਰੂ ਸਾਹਿਬ ਨੇ ਭਾਈ ਜੇਠਾ ਜੀ (ਗੁਰੂ ਰਾਮਦਾਸ ਸਾਹਿਬ) ਨੂੰ ਗੁਰਿਆਈ ਦਿੱਤੀ। ਗੁਰੂ ਅਮਰਦਾਸ ਸਾਹਿਬ ਦੇ ਹੁਕਮ ਨੂੰ ਮੰਨਦਿਆਂ ਬਾਬਾ ਮੋਹਰੀ ਜੀ ਸਮੇਤ ਸਾਰੀ ਸਿਖ-ਸੰਗਤ ਨੇ ਗੁਰੂ ਰਾਮਦਾਸ ਸਾਹਿਬ ਅੱਗੇ ਸਿਰ ਨਿਵਾਇਆ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ
Tags