ਸਲੋਕ ਵਿਚ ਦੱਸਿਆ ਗਿਆ ਹੈ ਕਿ ਸਾਧ-ਸੰਗਤ ਭਾਵ ਸਤ-ਪੁਰਸ਼ਾਂ ਦੀ ਸੰਗਤ ਵਿਚ ਰਹਿ ਕੇ ਮਨੁਖ ਦਾ ਦਵੈਤ-ਭਾਵ ਅਤੇ ਭਟਕਣਾ ਦੂਰ ਹੋ ਜਾਂਦੀ ਹੈ।
ਪਉੜੀ ਵਿਚ ਉਪਦੇਸ਼ ਹੈ ਕਿ ਆਪਣੇ ਅੰਦਰੋਂ ਕਾਮ, ਕ੍ਰੋਧ, ਲੋਭ ਆਦਿਕ ਵਿਕਾਰਾਂ ਅਤੇ ਖੋਟੀ ਮਤਿ ਨੂੰ ਦੂਰ ਕਰ ਕੇ ਗੁਰੂ ਦੇ ਦੱਸੇ ਉਪਦੇਸ਼ ਨੂੰ ਮਨ ਵਿਚ ਵਸਾਉਣਾ ਚਾਹੀਦਾ ਹੈ। ਇਸ ਨਾਲ ਸਾਰੇ ਦੁਖਾਂ-ਕਲੇਸ਼ਾਂ ਦਾ ਨਾਸ ਹੋ ਜਾਂਦਾ ਹੈ ਅਤੇ ਮਨੁਖ ਨੂੰ ਸੁਚੱਜਾ ਆਤਮਕ ਜੀਵਨ ਮਿਲ ਜਾਂਦਾ ਹੈ। ਹਉਮੈ ਨੂੰ ਦੂਰ ਕਰ ਕੇ ਪ੍ਰਭੂ ਦੇ
ਨਾਮ ਨੂੰ ਹਿਰਦੇ ਵਿਚ ਵਸਾਉਣ ਵਾਲੇ ਮਨੁਖ ਹੀ ਪ੍ਰਭੂ ਦੀ ਦਰਗਾਹ ਵਿਚ ਇੱਜਤ-ਮਾਣ ਪ੍ਰਾਪਤ ਕਰਦੇ ਹਨ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ