ਭਗਤ ਕਬੀਰ ਜੀ ਦੀ ਇਹ ਬਾਣੀ ਚੰਦਰਮਾ ਦੀਆਂ ਪੰਦਰਾਂ ਥਿਤਾਂ ’ਤੇ ਅਧਾਰਤ ਹੈ। ਇਸ ਵਿਚ ਇਕ
ਸਲੋਕ ਅਤੇ ਸੋਲ੍ਹਾਂ
ਪਉੜੀਆਂ ਹਨ। ਇਸ ਬਾਣੀ ਵਿਚ ਭਗਤ ਕਬੀਰ ਜੀ ਦੱਸਦੇ ਹਨ ਕਿ ਸਭ ਕਾਸੇ ਦਾ ਕਰਤਾ ਪ੍ਰਭੂ ਹੈ। ਜਿਸ ਮਨੁਖ ਦਾ ਪਿਆਰ ਉਸ ਪ੍ਰਭੂ ਦੇ
ਨਾਮ ਨਾਲ ਪੈ ਜਾਂਦਾ ਹੈ, ਉਸ ਦਾ ਮਨ ਵਿਕਾਰਾਂ ਦੀ ਮੈਲ ਤੋਂ
ਮੁਕਤ ਹੋ ਕੇ ਪਵਿੱਤਰ ਹੋ ਜਾਂਦਾ ਹੈ। ਪ੍ਰਭੂ ਦੀ ਸਿਫਤਿ-ਸਾਲਾਹ ਵਿਚ ਜੁੜ ਕੇ ਉਹ ਹਮੇਸ਼ਾ ਵਿਕਾਰਾਂ ਤੋਂ ਸੁਚੇਤ ਰਹਿੰਦਾ ਹੈ। ਜਿਹੜਾ ਵੀ ਮਨੁਖ ਪ੍ਰਭੂ ਦੇ ਪ੍ਰੇਮ ਦਾ ਅਜਿਹਾ ਰਸ ਪੀਂਦਾ ਹੈ, ਉਹ ਸਭ ਪ੍ਰਕਾਰ ਦੇ ਦੁਖਾਂ ਤੋਂ ਮੁਕਤ ਹੋ ਜਾਂਦਾ ਹੈ। ਇਸ ਦੇ ਨਾਲ ਹੀ ਇਸ ਬਾਣੀ ਦੀਆਂ ਵਖ-ਵਖ ਪਉੜੀਆਂ ਵਿਚ ਮਨੁਖ ਨੂੰ ਇਛਾਵਾਂ ਨੂੰ ਦੂਰ ਕਰਨ, ਮਨ ਤੇ ਕਾਬੂ ਪਾਉਣ, ਪ੍ਰਭੂ ਦੇ ਨਾਮ ਦਾ ਵਿਚਾਰ ਕਰਨ,
ਮਾਇਆ ਦੇ ਪ੍ਰਭਾਵ ਤੋਂ ਮੁਕਤ ਹੋਣ, ਗੁਰੂ ਦੇ ਬਚਨ ਨੂੰ ਸਤਿ ਕਰ ਕੇ ਜਾਣਨ ਦੀ ਸੋਝੀ ਦਿੱਤੀ ਗਈ ਹੈ।
ਵਿਆਖਿਆ
ਸ਼ਾਬਦਕ ਅਨੁਵਾਦ
ਭਾਵਾਰਥਕ-ਸਿਰਜਣਾਤਮਕ ਅਨੁਵਾਦ
ਕਾਵਿਕ ਪਖ
ਕੈਲੀਗ੍ਰਾਫੀ